Breaking News
ਧੂਰੀ ਵਿਖੇ ਛੱਠ ਮਹਾਪਰਵ ‘ਚ ਸ਼ਾਮਲ ਹੋਏ CM ਭਗਵੰਤ ਮਾਨ, ਛੱਠੀ ਮਈਆ ਦਾ ਲਿਆ ਆਸ਼ੀਰਵਾਦ

ਧੂਰੀ ਵਿਖੇ ਛੱਠ ਮਹਾਪਰਵ ‘ਚ ਸ਼ਾਮਲ ਹੋਏ CM ਭਗਵੰਤ ਮਾਨ, ਛੱਠੀ ਮਈਆ ਦਾ ਲਿਆ ਆਸ਼ੀਰਵਾਦ

ਧੂਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਧੂਰੀ ਵਿਖੇ ਛੱਠ ਮਹਾਪਰਵ ਦੇ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਛੱਠੀ ਮਈਆ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਭਾਵਨਾ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਉਨ੍ਹਾਂ ਨੇ ਧੂਰੀ ਵਿਖੇ ਛੱਠ ਮਹਾਪਰਵ ਵਿੱਚ ਸ਼ਮੂਲੀਅਤ ਕੀਤੀ ਅਤੇ ਛੱਠੀ ਮਈਆ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਉਨ੍ਹਾਂ ਦੀ ਇਸ ਪੋਸਟ ਤੋਂ ਛੱਠ ਮਹਾਪਰਵ ਪ੍ਰਤੀ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਝਲਕਦੀ ਹੈ। ਜ਼ਿਕਰਯੋਗ ਹੈ ਕਿ ਛੱਠ ਪੂਜਾ ਉੱਤਰੀ ਭਾਰਤ, ਖ਼ਾਸ ਕਰਕੇ ਬਿਹਾਰ, ਝਾਰਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਜਾਣ ਵਾਲਾ ਮਹੱਤਵਪੂਰਨ ਤਿਉਹਾਰ ਹੈ