Breaking News
ਬੀਬੀ ਜਗੀਰ ਕੌਰ ਦੀ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ

ਬੀਬੀ ਜਗੀਰ ਕੌਰ ਦੀ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡਾ ਸਿਆਸੀ ਧਮਾਕਾ, ਬੇਗੋਵਾਲ ਵਿਖੇ ਸਮਾਗਮ ਦੌਰਾਨ ਮੁੜ ਅਕਾਲੀ ਦਲ ਨਾਲ ਜੁੜੇ ਬੀਬੀ ਜਗੀਰ ਕੌਰ

ਬੇਗੋਵਾਲ: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਸਿਆਸੀ ਆਗੂ ਬੀਬੀ ਜਗੀਰ ਕੌਰ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਗੋਵਾਲ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਮੁੜ ਵਾਪਸੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।


ਕਈ ਵਾਰ ਬਦਲਿਆ ਸਿਆਸੀ ਸਫ਼ਰ


ਜ਼ਿਕਰਯੋਗ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਕਾਰਨ ਸਾਲ 2022 ਵਿੱਚ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਾਲ 2024 ਵਿੱਚ ਉਨ੍ਹਾਂ ਨੇ ਮੁੜ ਅਕਾਲੀ ਦਲ ਵਿੱਚ ਵਾਪਸੀ ਕੀਤੀ ਸੀ।

ਹਾਲਾਂਕਿ, ਸਾਲ 2025 ਵਿੱਚ ਕੁਝ ਕਾਰਨਾਂ ਕਰਕੇ ਉਨ੍ਹਾਂ ਨੇ ਮੁੜ ਪਾਰਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜ ਗਏ ਸਨ।

ਹੁਣ ਇੱਕ ਵਾਰ ਫਿਰ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈ ਇਸ ਸਿਆਸੀ ਵਾਪਸੀ ਨੂੰ ਅਕਾਲੀ ਦਲ ਲਈ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ