Breaking News
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ CM ਭਗਵੰਤ ਮਾਨ ਅੱਜ ਪਹੁੰਚਣਗੇ ਲੁਧਿਆਣਾ, ਜੱਦੀ ਪਿੰਡ ਸਰਾਭਾ ਵਿਖੇ ਭੇਟ ਕਰਨਗੇ ਸ਼ਰਧਾਂਜਲੀ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ CM ਭਗਵੰਤ ਮਾਨ ਅੱਜ ਪਹੁੰਚਣਗੇ ਲੁਧਿਆਣਾ, ਜੱਦੀ ਪਿੰਡ ਸਰਾਭਾ ਵਿਖੇ ਭੇਟ ਕਰਨਗੇ ਸ਼ਰਧਾਂਜਲੀ

ਲੁਧਿਆਣਾ: ਮਹਾਨ ਕ੍ਰਾਂਤੀਕਾਰੀ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦਾ ਦੌਰਾ ਕਰਨਗੇ

ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿਖੇ ਪਹੁੰਚਣਗੇ, ਜਿੱਥੇ ਸ਼ਹੀਦ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਹ ਸ਼ਹੀਦ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸਿਜਦਾ ਕਰਨਗੇ

ਜ਼ਿਕਰਯੋਗ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਬਹੁਤ ਛੋਟੀ ਉਮਰ ਵਿੱਚ ਹੀ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਦਾ ਰਾਹ ਚੁਣਿਆ ਸੀ। ਉਨ੍ਹਾਂ ਦੀ ਕੁਰਬਾਨੀ ਅਤੇ ਦੇਸ਼ ਭਗਤੀ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ

ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਸ਼ਹੀਦ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਨਮਨ ਕੀਤਾ ਜਾਵੇਗਾ