Breaking News
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੂੰ ਤਾਲਮੇਲ ਕਮੇਟੀ ਨੇ ਭੇਜਿਆ ਪੱਤਰ, 18 ਨਵੰਬਰ ਨੂੰ ਅਹਿਮ ਮੀਟਿੰਗ ਦਾ ਸੱਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੂੰ ਤਾਲਮੇਲ ਕਮੇਟੀ ਨੇ ਭੇਜਿਆ ਪੱਤਰ, 18 ਨਵੰਬਰ ਨੂੰ ਅਹਿਮ ਮੀਟਿੰਗ ਦਾ ਸੱਦਾ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਲੈ ਕੇ ਹੋਵੇਗੀ ਵਿਚਾਰ-ਚਰਚਾ, ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਦੁਪਹਿਰ 12 ਵਜੇ ਹੋਵੇਗੀ ਬੈਠਕ

ਪੰਜਾਬ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਇਸ ਸਬੰਧੀ ਤਾਲਮੇਲ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੂੰ ਇੱਕ ਪੱਤਰ ਭੇਜਿਆ ਗਿਆ ਹੈ। ਕਮੇਟੀ ਨੇ ਇਸ ਅਹਿਮ ਮਾਮਲੇ ‘ਤੇ ਵਿਚਾਰ-ਵਟਾਂਦਰਾ ਕਰਨ ਲਈ 18 ਨਵੰਬਰ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ, ਇਹ ਮੀਟਿੰਗ 18 ਨਵੰਬਰ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਰੱਖੀ ਗਈ ਹੈ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸਬੰਧਤ ਐਕਟ ਵਿੱਚ ਪ੍ਰਸਤਾਵਿਤ ਸੋਧਾਂ ਅਤੇ ਇਸ ਮਾਮਲੇ ਦੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਕੀਤਾ ਜਾਵੇਗਾ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ‘ਤੇ ਵੀ ਹੋਵੇਗੀ ਚਰਚਾ


ਮੀਟਿੰਗ ਦਾ ਮੁੱਖ ਏਜੰਡਾ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਵਿੱਚ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨਾ ਹੈ।

ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਵਿੱਚ ਐਕਟ ਨਾਲ ਜੁੜੇ ਮੁੱਦਿਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੇ ਸੰਦਰਭ ਵਿੱਚ ਅਗਲੀ ਰਣਨੀਤੀ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਹੁਣ ਸਭ ਦੀਆਂ ਨਜ਼ਰਾਂ 18 ਨਵੰਬਰ ਨੂੰ ਹੋਣ ਵਾਲੀ ਇਸ ਬੈਠਕ ‘ਤੇ ਟਿਕੀਆਂ ਹੋਈਆਂ ਹਨ।