
ਉਸਮਾਨਪੁਰ ਵਿੱਚ ‘ਆਪ’ ਨੂੰ ਵੱਡਾ ਹੁਲਾਰਾ, ਕਈ ਪ੍ਰਮੁੱਖ ਵਿਅਕਤੀਆਂ ਨੇ ਫੜਿਆ ਝਾੜੂ ਦਾ ਪੱਲਾ
ਉਸਮਾਨਪੁਰ: ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਉਸ ਸਮੇਂ ਹੋਰ ਵਾਧਾ ਹੋਇਆ ਜਦੋਂ ਪਿੰਡ ਉਸਮਾਨਪੁਰ ਤੋਂ ਡਾ. ਲਖਵੀਰ ਸਿੰਘ (ਬਿੱਲਾ ਡਾਕਟਰ), ਅਮਨਦੀਪ ਸਿੰਘ, ਮਨਦੀਪ ਸਿੰਘ, ਮਨਜੀਤ ਸਿੰਘ, ਸਨੀ, ਅਮਰੀਕ ਸਿੰਘ, ਰਾਮ ਦਾਸ, ਠਾਕੁਰ ਸਿੰਘ ਅਤੇ ਲਖਵੀਰ ਸਿੰਘ (ਹੈਪੀ) ਨੇ ਆਪਣੇ ਸਾਥੀਆਂ ਸਮੇਤ ਹਲਕਾ ਇੰਚਾਰਜ ਜਸਪ੍ਰੀਤ ਸਿੰਘ (ਰੋਬੀ ਕੰਗ) ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਪਿੰਡ ਵਾਸੀਆਂ ਦੀ ਵੱਡੀ ਮੌਜੂਦਗੀ ਵਿੱਚ ਹੋਏ ਇਸ ਸਮਾਗਮ ਦੌਰਾਨ ਰੋਬੀ ਕੰਗ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜਨਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ’ਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਹਲਕੇ ਦੀ ਤਰੱਕੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਉਸਮਾਨਪੁਰ ਵਿੱਚ ਹੋਈ ਇਹ ਸ਼ਮੂਲੀਅਤ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਲੋਕ-ਪੱਖੀ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ।
ਇਸ ਮੌਕੇ ਸੰਗਠਨ ਇੰਚਾਰਜ ਡਾ. ਕਮਲਜੀਤ, ਵਰਿੰਦਰ ਸ਼ਹਿਬਾਜ਼ਪੁਰ, ਸਰਪੰਚ ਜੱਸਾ ਸਜਾਵਲਪੁਰ, ਬਲਾਕ ਪ੍ਰਧਾਨ ਲੱਡੂ ਮਹਾਲੋਂ, ਜ਼ਿਲ੍ਹਾ ਪ੍ਰਧਾਨ ਲੱਕੀ ਲਾਧੜ ਅਤੇ ਹਲਕਾ ਮੀਡੀਆ ਇੰਚਾਰਜ ਵਿਸ਼ਾਲ ਖੋਸਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਆਗੂਆਂ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ



