Breaking News
ਫਤਿਹਗੜ੍ਹ ਚੂੜੀਆਂ ਕਾਲਾ ਅਫਗਾਨਾ ਦੇ ਨੌਜਵਾਨ ਦੀ ਡੁਬਈ ਚ ਹੋਈ ਮੌਤ

ਫਤਿਹਗੜ੍ਹ ਚੂੜੀਆਂ ਕਾਲਾ ਅਫਗਾਨਾ ਦੇ ਨੌਜਵਾਨ ਦੀ ਡੁਬਈ ਚ ਹੋਈ ਮੌਤ

ਗੁਰਦਾਸਪੁਰ : ਫਤਿਹਗੜ ਚੂੜੀਆਂ ਤੋਂ ਕੁਝ ਕਿਲੋਮੀਟਰ ਦੂਰ ਪਿੰਡ ਕਾਲਾ ਅਫਗਾਨਾਂ ਦੇ ਨੌਜਵਾਨ ਬਲਜੀਤ ਸਿੰਘ 38 ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਬਲਜੀਤ ਸਿੰਘ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਲੜਕੀਆਂ ਛੱਡ ਗਿਆ ਹੈ ਇਸ ਸਬੰਧੀ ਮ੍ਰਿਤਕ ਦੇ ਗੁਆਂਢੀ ਧਰਮਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਜੋ ਰੋਜੀ ਰੋਟੀ ਕਮਾਉਣ ਲਈ ਦੁਬਈ ਗਿਆ ਹੋਇਆ ਸੀ ਬੀਤੇ ਦਿਨੀ ਦੁਬਈ ਚ ਹਾਰਟ ਅਟੈਕ ਆਉਣ ਨਾਲ ਉਸਦੀ ਮੌਤ ਹੋ ਗਈ ਜਿਸ ਦੀ ਮ੍ਰਿਤਕ ਦੇ ਪਿੰਡ ਪਹੁੰਚਣ ਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਧਰਮਜੀਤ ਸਿੰਘ ਨੇ ਸਰਕਾਰਾਂ ਅੱਗੇ ਗੁਹਾਰ ਲਗਾਈ ਹੈ ਕਿ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ