
PCS ਭਰਤੀ ਮਾਮਲੇ ’ਤੇ ਹਾਈਕੋਰਟ ਦੇ ਫੈਸਲੇ ਨੂੰ ਲੈ ਕੇ ਅਮਨ ਅਰੋੜਾ ਦਾ ਬਿਆਨ, ਕਿਹਾ– ਪੰਜਾਬ ਸਰਕਾਰ ਅਦਾਲਤ ਵਿੱਚ ਰੱਖੇਗੀ ਆਪਣਾ ਪੱਖ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ PCS ਭਰਤੀ ਪ੍ਰਕਿਰਿਆ ਸਬੰਧੀ ਦਿੱਤੇ ਗਏ ਫੈਸਲੇ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮਾਣਯੋਗ ਹਾਈਕੋਰਟ ਦੀ ਪ੍ਰਕਿਰਿਆ ਅਤੇ ਫੈਸਲੇ ਦਾ ਪੂਰਾ ਸਤਿਕਾਰ ਹੈ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ 72 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਭਰਤੀਆਂ ਵਿੱਚ ਪਾਰਦਰਸ਼ਤਾ ਅਤੇ ਯੋਗਤਾ ਨੂੰ ਪਹਿਲ ਦਿੱਤੀ ਗਈ ਹੈ।
PCS ਭਰਤੀ ਪ੍ਰਕਿਰਿਆ ਬਾਰੇ ਗੱਲ ਕਰਦਿਆਂ ‘ਆਪ’ ਪੰਜਾਬ ਪ੍ਰਧਾਨ ਨੇ ਕਿਹਾ ਕਿ ਇਹ ਭਰਤੀ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਸਰਕਾਰ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਆਪਣਾ ਪੱਖ ਤੱਥਾਂ ਸਮੇਤ ਸਪੱਸ਼ਟ ਕਰੇਗੀ।
ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨਿਆਂਪਾਲਿਕਾ ਦਾ ਸਤਿਕਾਰ ਕਰਦੀ ਹੈ ਅਤੇ ਅਦਾਲਤੀ ਪ੍ਰਕਿਰਿਆ ਵਿੱਚ ਆਪਣਾ ਪੱਖ ਪੂਰੀ ਜ਼ਿੰਮੇਵਾਰੀ ਨਾਲ ਪੇਸ਼ ਕਰੇਗੀ।



