Breaking News
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜੇ ਸੋਧ ਬਿੱਲ ਨੂੰ ਲੈ ਕੇ ਅੱਜ ਅਹਿਮ ਮੀਟਿੰਗ, ਅੰਮ੍ਰਿਤਸਰ ‘ਚ ਇਕੱਠੇ ਹੋਣਗੇ ਕਮੇਟੀ ਮੈਂਬਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜੇ ਸੋਧ ਬਿੱਲ ਨੂੰ ਲੈ ਕੇ ਅੱਜ ਅਹਿਮ ਮੀਟਿੰਗ, ਅੰਮ੍ਰਿਤਸਰ ‘ਚ ਇਕੱਠੇ ਹੋਣਗੇ ਕਮੇਟੀ ਮੈਂਬਰ

ਅੰਮ੍ਰਿਤਸਰ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਰੱਖੀ ਗਈ ਹੈ, ਜਿਸ ਵਿੱਚ ਇਸ ਮਾਮਲੇ ਨਾਲ ਸਬੰਧਤ ਅਹਿਮ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਲਮੇਲ ਕਮੇਟੀ ਦੇ ਮੈਂਬਰ ਸਰਕਟ ਹਾਊਸ ਪਹੁੰਚਣੇ ਸ਼ੁਰੂ ਹੋ ਗਏ ਹਨ। ਉੱਥੇ ਹੀ, ਵਿਦੇਸ਼ ਵਿੱਚ ਹੋਣ ਕਾਰਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵੀਡੀਓ ਕਾਲ ਰਾਹੀਂ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ।

ਫਿਲਹਾਲ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਦੇ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਪਹੁੰਚਣ ਤੋਂ ਬਾਅਦ ਮੀਟਿੰਗ ਦੀ ਕਾਰਵਾਈ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਇਸੇ ਮੁੱਦੇ ਨੂੰ ਲੈ ਕੇ ਇਸ ਤੋਂ ਪਹਿਲਾਂ 18 ਨਵੰਬਰ ਨੂੰ ਵੀ ਅੰਮ੍ਰਿਤਸਰ ਵਿਖੇ ਮੀਟਿੰਗ ਰੱਖੀ ਗਈ ਸੀ। ਹੁਣ ਅੱਜ ਹੋਣ ਵਾਲੀ ਇਸ ਬੈਠਕ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਦੌਰਾਨ ਐਕਟ ਵਿੱਚ ਸੋਧ ਸਬੰਧੀ ਅਗਲੀ ਰਣਨੀਤੀ ਅਤੇ ਵਿਚਾਰਾਂ ਨੂੰ ਲੈ ਕੇ ਚਰਚਾ ਅਹਿਮ ਰਹੇਗੀ