Breaking News
26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ ਸਥਾਪਨਾ ਦਿਵਸ ਮਹਾਰੈਲੀ

26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ ਸਥਾਪਨਾ ਦਿਵਸ ਮਹਾਰੈਲੀ

ਨਵਾਂਸ਼ਹਿਰ: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਜਾ ਰਹੀ ਵਿਸ਼ਾਲ ਮਹਾਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਨਵਾਂਸ਼ਹਿਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ।

ਇਸ ਪ੍ਰੈੱਸ ਕਾਨਫਰੰਸ ਨੂੰ ਜ਼ਿਲ੍ਹਾ ਪ੍ਰਧਾਨ ਸੰਜੀਵ ਚੌਧਰੀ, ਵਿਧਾਇਕ ਬੰਗਾ ਡਾ. ਸੁਖਵਿੰਦਰ ਸਿੰਘ ਸੁੱਖੀ, ਤੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ (ਰੋਬੀ ਕੰਗ) ਨੇ ਸੰਬੋਧਨ ਕੀਤਾ।

ਆਗੂਆਂ ਨੇ ਕਿਹਾ ਕਿ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਸਥਾਪਨਾ ਦਿਵਸ ਦੀ ਮਹਾਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਹ ਮਹਾਰੈਲੀ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਪਾਰਟੀ ਦੀ ਮਜ਼ਬੂਤ ਜਥੇਬੰਦਕ ਤਾਕਤ ਦਾ ਪ੍ਰਗਟਾਵਾ ਹੋਵੇਗੀ।

ਆਗੂਆਂ ਨੇ ਨਵਾਂਸ਼ਹਿਰ ਹਲਕੇ ਸਮੇਤ ਜ਼ਿਲ੍ਹੇ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਮੋਗਾ ਪਹੁੰਚ ਕੇ ਮਹਾਰੈਲੀ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ