ਭ੍ਰਿਸ਼ਟਾਚਾਰ ਮਾਮਲੇ ਵਿੱਚ ਮੁੜ੍ਹ ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ CM ਚਰਨਜੀਤ ਚੰਨੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਭ੍ਰਿਸ਼ਟਾਚਾਰ ਮਾਮਲੇ ਵਿਚ ਮੁੜ ਮੁਹਾਲੀ ਵਿਜੀਲੈਂਸ ਭਵਨ ਪਹੁੰਚੇ ਅਤੇ ਜਾਂਚ ਵਿੱਚ ਸ਼ਾਮਲ ਹੋਏ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਪਿਛਲੇ ਕਈ ਮਹੀਨਿਆਂ ਤੋਂ ਸਾਬਕਾ ਮੁੱਖ ਮੰਤਰੀ ਦੇ ਖਿਲਾਫ਼ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਦੀ ਜਾਂਚ ਆਰੰਭੀ ਹੋਈ ਹੈ। ਵਿਜੀਲੈਂਸ ਸੂਤਰਾਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਅਤੇ ਬੈਂਕ ਖਾਤਿਆਂ ਆਦਿ ਦੀ ਜਾਣਕਾਰੀ ਵੀ ਮੰਗੀ ਹੈ

Tags :