ਰਾਵੀ ਦਰਿਆ ਦਾ ਪਾਣੀ ਘਟਿਆ, ਜਲਦ ਸ਼ੁਰੂ ਹੋਵੇਗੀ ਸ਼੍ਰੀ ਕਰਤਾਰਪੁਰ ਸਾਹਿਬ ਯਾਤਰਾ

ਗੁਰਦਾਸਪੁਰ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ, ਰਾਵੀ ਦਰਿਆ ਦਾ ਪਾਣੀ ਵਧਣ ਕਾਰਨ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਗਲੇ ਤਿੰਨ ਦਿਨਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਸੀ। ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ਵਿੱਚ ਪਾਣੀ ਭਰਿਆ ਹੋਇਆ ਹੈ ਪਰ ਰਾਵੀ ਦਰਿਆ ਵਿੱਚ ਪਾਣੀ ਹੌਲੀ-ਹੌਲੀ ਘਟਦਾ ਜਾ ਰਿਹਾ ਹੈ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਲਦ ਹੀ ਯਾਤਰਾ ਸ਼ੁਰੂ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੁਸਾਰ, ਪਿਛਲੇ ਇੱਕ ਘੰਟੇ ਵਿੱਚ ਪਾਣੀ ਦਾ ਵਹਾਅ 10 ਹਜ਼ਾਰ ਕਿਊਸਿਕ ਘਟਿਆ ਹੈ। ਜਾਣਕਾਰੀ ਦਿੰਦੇ ਹੋਏ ਡੀਸੀ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਾਣੀ ਦਾ ਪੱਧਰ ਘੱਟ ਹੋਣ ਤੋਂ ਬਾਅਦ ਸੜਕਾਂ ਨੂੰ ਬਹਾਲ ਕਰ ਦਿੱਤਾ ਜਾਵੇਗਾ ਅਤੇ ਯਾਤਰਾ ਦੁਬਾਰਾ ਸ਼ੁਰੂ ਕੀਤੀ ਜਾਵੇਗੀ।