ਕੈਨੇਡਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਭਾਰਤੀ ਮੂਲ ਦੇ 15 ਨੌਜ਼ਵਾਨ ਕੀਤੇ ਗ੍ਰਿਫਤਾਰ

ਕੈਨੇਡਾ ਪੁਲਿਸ ਨੇ ਵਾਹਨ ਚੋਰੀ ਦੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਭਾਰਤੀ ਮੂਲ ਦੇ 15 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਕੋਲੋਂ ਚੋਰੀ ਦੇ ਸਾਮਾਨ ਸਮੇਤ 90 ਲੱਖ ਡਾਲਰ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ।ਇਹ ਸਾਰੇ ਮੁਲਜ਼ਮ ਪੰਜਾਬ ਨਾਲ ਸਬੰਧਤ ਹਨ।

ਪੁਲਿਸ ਅਧਿਕਾਰੀ ਮਾਰਕ ਹੇਅਵੁੱਡ ਨੇ ਦੱਸਿਆ ਕਿ ਮੁਲਜ਼ਮ ਸੜਕ ਕਿਨਾਰਿਓਂ ਟਰੱਕ ਚੋਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।