ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਚਿੱਟੇ ਦੀ ਤਸਕਰੀ ਕਰਦੇ ਹੋਏ ਗਾਇਕ Pammi ਸਾਥੀ ਸਣੇ ਗ੍ਰਿਫਤਾਰ

ਮਾਛੀਵਾੜਾ ਸਾਹਿਬ: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਡਰੱਗ ਮਾਫੀਆ ਦਾ ਪਰਦਾਫਾਸ਼ ਕੀਤਾ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਨਸ਼ਾ ਸਪਲਾਈ ਕਰਨ ਵਾਲਾ ਕੋਈ ਹੋਰ ਨਹੀਂ ਸਗੋਂ ਇੱਕ ਮਸ਼ਹੂਰ ਪੰਜਾਬੀ ਗਾਇਕ ਹੈ। ਪੰਜਾਬ ਪੁਲਿਸ ਨੇ ਦੱਸਿਆ ਕਿ ਗਾਇਕਾ ਪਰਮਜੀਤ ਕੌਰ ਪੰਮੀ ਚਿੱਟੇ ਦੀ ਸਪਲਾਇਰ ਹੈ, ਜੋ ਮਾਛੀਵਾੜਾ ਇਲਾਕੇ ਦੇ ਧਾਰਮਿਕ ਅਤੇ ਸੱਭਿਆਚਾਰਕ ਗੀਤਾਂ ਲਈ ਜਾਣੀ ਜਾਂਦੀ ਹੈ। ਕੁਝ ਦਿਨ ਪਹਿਲਾਂ ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲੇ ਨੌਜਵਾਨ ਕੁਲਦੀਪ ਸਿੰਘ ਲਾਡੀ ਦੇ ਮਾਮਲੇ ਵਿੱਚ ਪੁਲੀਸ ਨੇ ਗਾਇਕ ਜਗਦੀਸ਼ ਸਿੰਘ ਦੀਸ਼ਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।

ਡੀ.ਐਸ.ਪੀ. ਸਮਰਾਲਾ ਵਰਿਆਮ ਸਿੰਘ ਅਤੇ ਡੀ.ਐਸ.ਪੀ. ਮਨਦੀਪ ਕੌਰ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੀ 30 ਜੁਲਾਈ ਨੂੰ ਨੌਜਵਾਨ ਕੁਲਦੀਪ ਸਿੰਘ ਲਾਡੀ ਬੱਚਿਆਂ ਦੇ ਸ਼ਮਸ਼ਾਨਘਾਟ ਵਿੱਚ ਮ੍ਰਿਤਕ ਪਾਇਆ ਗਿਆ ਸੀ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਕੁਲਦੀਪ ਨੇ ਪਿੰਡ ਰਹੀਮਾਬਾਦ ਖੁਰਦ ਦੇ ਰਹਿਣ ਵਾਲੇ ਪਰਮਜੀਤ ਕੋਲੋਂ ਨਸ਼ਾ ਲਿਆਇਆ ਸੀ। ਮ੍ਰਿਤਕ ਨੌਜਵਾਨ ਦੇ ਨਾਲ ਹੀ ਹੋਰ ਸਾਥੀ ਜਗਦੀਸ਼ ਸਿੰਘ ਤੋਂ ਨਸ਼ੀਲੇ ਪਦਾਰਥ ਖਰੀਦਦੇ ਸਨ ਅਤੇ ਕਬਰਸਤਾਨ ਵਿੱਚ ਜਾ ਕੇ ਟੀਕੇ ਲਗਾਉਂਦੇ ਸਨ। ਪੁਲੀਸ ਅਨੁਸਾਰ ਕੁਲਦੀਪ ਨੇ ਪਹਿਲਾਂ ਨਸ਼ੇ ਦਾ ਟੀਕਾ ਲਾਇਆ ਸੀ ਪਰ ਉਸ ਦੀ ਮੌਤ ਤੋਂ ਬਾਅਦ ਉਸ ਦੇ ਸਾਥੀ ਫ਼ਰਾਰ ਹੋ ਗਏ। ਗ੍ਰਿਫਤਾਰੀ ਤੋਂ ਬਾਅਦ ਜਗਦੀਸ਼ ਸਿੰਘ ਦੀਸ਼ਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।