ਚੰਡੀਗੜ੍ਹ: ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਿਲ ਦੋਸ਼ੀਆ ਦੀ ਲਗਾਤਾਰ ਗਿਰਫਤਾਰੀਆ ਹੋ ਰਹੀਆ ਹਨ, ਹੁਣ ਇਸ ਕਤਲਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੂਸੇਵਾਲਾ ਕਤਲਕਾਂਡ ਵਿੱਚ ਲੋੜੀਂਦੇ ਅੰਤਰਰਾਸ਼ਟਰੀ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਾਣਕਾਰੀ ਅਨੁਸਾਰ, ਕਾਹਲੋਂ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ ਅਤੇ ਇਹ ਲਾਰੈਂਸ ਅਤੇ ਬੰਬੀਹਾ ਗੈਂਗ ਨੂੰ ਹਥਿਆਰ ਸਪਲਾਈ ਕਰਦਾ ਸੀ।
ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਉਸਦੇ ਵੱਲੋ ਹੀ ਸਪਲਾਈ ਕੀਤੇ ਗਏ ਸਨ। ਧਰਮਨਜੋਤ ਸਿੰਘ ਅੰਮ੍ਰਿਤਸਰ, ਪੰਜਾਬ ਦਾ ਵਸਨੀਕ ਹੈ। ਉਹ ਇਕ ਹੋਰ ਲੋੜੀਂਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਵੀ ਕਰੀਬੀ ਦੋਸਤ ਹੈ, ਜਿਸ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਧਰਮਜੋਤ ਮੋਹਾਲੀ ਵਿੱਚ ਵੀ ਯੂਏਪੀਏ ਦੇ ਇੱਕ ਕੇਸ ਵਿੱਚ ਲੋੜੀਂਦਾ ਹੈ ਅਤੇ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਲੁਕਿਆ ਹੋਇਆ ਸੀ। ਕਿਹਾ ਜਾਂਦਾ ਹੈ ਕਿ ਉਹ ਲਾਰੈਂਸ ਅਤੇ ਬੰਬੀਹਾ ਗੈਂਗਾਂ ਨੂੰ ਹਥਿਆਰ ਸਪਲਾਈ ਕਰਦਾ ਸੀ।
