ਪੁਣੇ ਦੇ ਇਕ ਪ੍ਰਾਇਮਰੀ ਸਕੂਲ ਤੋ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਇਕ ਅਧਿਆਪਕ ਨੇ ਸਕੂਲ ਦੇ 10 ਵਿਚੋਂ ਸਿਰਫ 9 ਵਿਦਿਆਰਥੀਆਂ ਨੇ ਕਿਸੇ ਹੋਰ ਸਕੂਲ ਵਿੱਚ ਦਾਖਲਾ ਲੈਣ ਤੇ ਖੁਦਕਸ਼ੀ ਕਰ ਲਈ। ਕਿਉਕਿ ਉਸਦੇ ਸਕੂਲ ਵਿੱਚ ਸਿਰਫ਼ ਇੱਕ ਵਿਦਿਆਰਥੀ ਹੀ ਰਹਿ ਗਿਆ ਸੀ ਅਤੇ ਇਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ।
46 ਸਾਲਾ ਅਰਵਿੰਦ ਦੇਵਕਰ ਨੇ ਕਥਿਤ ਤੌਰ ‘ਤੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਪੰਜ ਦਿਨ ਬਾਅਦ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ। ਦੇਵਕਰ ਦੇ ਸੁਸਾਈਡ ਨੋਟ ‘ਚ ਸਕੂਲ ਲਈ ਉਸਦੇ ਸੁਪਨੇ ਦਾ ਵੀ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ‘ਹੋਲ ਟਾਊਨਸ਼ਿਪ ਵਿੱਚ ਤਬਾਦਲੇ ਤੋਂ ਬਾਅਦ ਮੈਂ ਜਿਸ ਤਰ੍ਹਾਂ ਚਾਹੁੰਦਾ ਸੀ, ਉਸ ਤਰ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਦਾ ਦਿਲ ਨਹੀਂ ਜਿੱਤ ਸਕਿਆ।’ ਪੁਣੇ ਜ਼ਿਲ੍ਹਾ ਪ੍ਰੀਸ਼ਦ ਦੇ ਸਿੱਖਿਆ ਵਿਭਾਗ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
