ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਹਾਲੀ ਦੇ ਵੀਆਰ ਪੰਜਾਬ ਮਾਲ ਵਿੱਚ ਮਸਤਾਨੇ ਫਿਲਮ ਦੀ ਸਟਾਰ ਕਾਸਟ ਨਾਲ ਫਿਲਮ ਵੇਖਣ ਪਹੁੰਚੇ। ਫਿਲਮ ਦੇਖਣ ਤੋਂ ਬਾਅਦ ਸੀਐਮ ਮਾਨ ਮੀਡੀਆ ਦੇ ਜ਼ਰਿਏ ਪੂਰੀ ਟੀਮ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਫਿਲਮ ਦੇ ਸਟਾਰ ਕਾਸਟ ਗੁਰਪ੍ਰੀਤ ਘੁੱਗੀ, ਤਰਸੇਮ ਜੱਸੜ ਤੇ ਹੋਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਫ਼ਿਲਮਾਂ ‘ਚ ਹੁਣ ਨਵੇਂ ਤਜਰਬੇ ਹੋਣ ਲੱਗੇ ਹਨ।
ਪਿਛਲੇ ਲੰਮੇ ਸਮੇਂ ਤੋਂ ਅਣਗੌਲ਼ੇ ਵਿਸ਼ਿਆਂ ‘ਤੇ ਫ਼ਿਲਮਾਂ ਬਣ ਰਹੀਆਂ ਹਨ। ‘ਮਸਤਾਨੇ’ ਇੱਕ ਇਤਿਹਾਸਕ ਫ਼ਿਲਮ ਹੈ, ਜਿਸ ਵਿੱਚ ਦੱਸਿਆ ਹੈ ਕਿ ਸਾਡਾ ਇਤਿਹਾਸ ਕੀ ਹੈ। ਪਿਛੋਕੜ ਉਤੇ ਨਜ਼ਰ ਮਾਰੀ ਗਈ ਹੈ। ਨੌਜਵਾਨ ਪੀੜ੍ਹੀ ਇਹ ਫ਼ਿਲਮ ਦੇਖ ਕੇ ਆਪਣੇ ਇਤਿਹਾਸ ਪ੍ਰਤੀ ਜਾਗਰੂਕ ਹੋਵੇਗੀ। ਉਨ੍ਹਾਂ ਕਿਹਾ ਕਿ ਛੇਤੀ ਹੀ ਪੰਜਾਬ ਵਿੱਚ ਇੱਕ ਵੱਡੀ ਫ਼ਿਲਮ ਸਿਟੀ ਤਿਆਰ ਕੀਤੀ ਜਾਵੇਗੀ, ਜਿਸ ‘ਚ ਉਹ ਚਾਹੁੰਦੇ ਹਨ ਬਾਲੀਵੁੱਡ ਤੇ ਹਾਲੀਵੁੱਡ ਦੇ ਫ਼ਿਲਮ ਨਿਰਮਾਤਾ ਆ ਕੇ ਫ਼ਿਲਮਾਂ ਬਣਾਉਣ, ਉਨ੍ਹਾਂ ਦਾ ਪ੍ਰੋਡਕਸ਼ਨ ਕਰਨ ਅਤੇ ਇੱਥੋਂ ਹੀ ਫ਼ਿਲਮਾਂ ਰਿਲੀਜ਼ ਹੋਣ।
