ਐਨਆਈਏ ਨੇ ‘ਸੂਚੀਬੱਧ ਦਹਿਸ਼ਤਗਰਦਾਂ’ ਹਰਵਿੰਦਰ ਸੰਧੂ ਉਰਫ਼ ਰਿੰਦਾ ਅਤੇ ਲਖਬੀਰ ਲੰਡਾ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 10-10 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਐਨਆਈਏ ਨੇ ਇਨ੍ਹਾਂ ਦਹਿਸ਼ਤਗਰਦਾਂ ਦੇ ਤਿੰਨ ਸਾਥੀਆਂ ਪਰਮਿੰਦਰ ਸਿੰਘ ਕੈਰਾ ਉਰਫ਼ ਪੱਟੂ, ਸਤਨਾਮ ਸਿੰਘ ਉਰਫ਼ ਸਤਬੀਰ ਸਿੰਘ ਉਰਫ਼ ਸੱਤਾ ਅਤੇ ਯਾਦਵਿੰਦਰ ਸਿੰਘ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ।
ਇਹ ਪੰਜ ਮੁਲਜ਼ਮ ਭਾਰਤ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਪੰਜਾਬ ਰਾਜ ਵਿੱਚ ਦਹਿਸ਼ਤ ਫੈਲਾਉਣ ਦੇ ਉਦੇਸ਼ ਨਾਲ BKI ਦੀਆਂ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਲੋੜੀਂਦੇ ਸਨ।
