ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਬੀਤੀ ਰਾਤ ਪੁਲਿਸ ਅਤੇ ਨੌਜ਼ਵਾਨਾ ਵਿਚਕਾਰ ਮੁਠਭੇੜ ਹੋ ਗਈ। ਇਸ ਦੋਰਾਨ ਇੱਕ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਇਸ ਨੌਜਵਾਨ ਦੀ ਪਹਿਚਾਣ ਵਿੱਕੀ ਥਾਪੜ ਵਜੋਂ ਹੋਈ ਹੈ ਜੋ ਕਿ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਵਿੱਕੀ ਥੱਪੜ ਨਾਮ ਦਾ ਇਹ ਨੌਜਵਾਨ ਬੀਤੇ ਦਿਨਾਂ ਤੋਂ ਲਗਾਤਾਰ ਹੁਸ਼ਿਆਰਪੁਰ ਵਿੱਚ ਪਿਸਤੌਲ ਦਿਖਾ ਕੇ ਲੁੱਟ ਖੋਹ ਕਰ ਰਿਹਾ ਸੀ ਅਤੇ ਪੁਲਿਸ ਉਸਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਵਿੱਕੀ ਥਾਪਰ ਨੂੰ ਦੋ ਗੋਲੀਆਂ ਲੱਗੀਆਂ ਹਨ ਅਤੇ ਫਿਲਹਾਲ ਉਸਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੀਆਈਏ ਸਟਾਫ਼ ਵੱਲੋਂ ਅਪਰਾਧੀਆਂ ਦਾ ਪਿੱਛਾ ਕੀਤਾ ਗਿਆ ਅਤੇ ਫਿਲਹਾਲ ਉਹ ਮੌਕੇ ‘ਤੇ ਵੀ ਜਾਂਚ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਜਾਂਚ ਜਾਰੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਸੀਂ ਕੁਝ ਕਹਿ ਸਕਾਂਗੇ। ਇਸ ਕਰਕੇ ਪੁਲਿਸ ਨੇ ਇਸ ਮਾਮਲੇ ‘ਚ ਫਿਲਹਾਲ ਕੋਈ ਵੀ ਰਸਮੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
