ਦਸੂਹਾ ਵਿੱਚ ਬੇਕਾਬੂ ਟਿੱਪਰ ਸਫੈਦੇ ਨਾਲ ਜਾ ਟਕਰਾਇਆ, ਡਰਾਈਵਰ ਗੰਭੀਰ ਜ਼ਖਮੀ

ਹੁਸ਼ਿਆਰਪੁਰ ਦੇ ਦਸੂਹਾ ’ਚ ਭਿਆਨਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਟਿੱਪਰ ਚਾਲਕ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਚਾਲਕ ਦੀ ਪਹਿਚਾਣ ਅਨਿਲ ਕੁਮਾਰ ਵਾਸੀ ਪਿੰਡ ਦਤਾਰਪੁਰ ਵਜੋਂ ਹੋਈ ਹੈ। ਘਟਨਾ ਦਸੂਹਾ-ਤਲਵਾੜਾ ਰੋਡ ’ਤੇ ਪੈਂਦੇ ਪਿੰਡ ਘੋਗਰਾ ਦੀ ਹੈ, ਜਿੱਥੇ ਬੱਜਰੀ ਨਾਲ ਭਰਿਆ ਟਿੱਪਰ ਬੇਕਾਬੂ ਹੁੰਦਿਆ ਸਫ਼ੈਦੇ ਨਾਲ ਜਾ ਟਕਰਾਇਆ। ਡਰਾਈਵਰ ਨੂੰ ਦਸੂਹਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ।

Tags :