ਸ਼ਰਮਨਾਕ, ਜਾਇਦਾਦ ਨੂੰ ਲੈ ਕੇ ਪੁੱਤਰ ਨੇ ਮਾਂ ਦਾ ਬੇਰਿਹਮੀ ਨਾਲ ਕੀਤਾ ਕਤਲ

ਖੰਨਾ ਵਿੱਚ ਰਿਸ਼ਤਿਆ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਜਾਇਦਾਦ ਦੇ ਝਗੜੇ ਨੂੰ ਲੈ ਕੇ ਪੁੱਤਰ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁੱਤਰ ਨੇ ਬਜ਼ੁਰਗ ਮਾਂ ਦੇ ਪੇਟ ਵਿੱਚ ਚਾਕੂ ਨਾਲ ਕਈ ਵਾਰ ਕੀਤੇ, ਜਿਸ ਕਾਰਣ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਇੰਨਾ ਹੀ ਨਹੀਂ ਕਾਤਲ ਨੇ ਆਪਣੇ ਭਰਾ ਉਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ। ਮ੍ਰਿਤਕਾ ਦੀ ਪਹਿਚਾਣ ਬਲਜੀਤ ਕੌਰ (77) ਵਜੋਂ ਹੋਈ।

ਬਲਜੀਤ ਕੌਰ ਦੇ ਪੁੱਤਰ ਜੰਗ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਆਪਣੇ ਹੀ ਪਿੰਡ ਵਿੱਚ ਕੀਰਤ ਵੈਸ਼ਨੋ ਢਾਬੇ ਦੇ ਨਾਂ ’ਤੇ ਕੰਮ ਕਰ ਰਿਹਾ ਹੈ ਤਾ ਉਹ ਆਪਣੀ ਮਾਂ ਨਾਲ ਢਾਬੇ ਉਤੇ ਮੌਜੂਦ ਸੀ ਅਤੇ ਇਸੇ ਦੌਰਾਨ ਉਸਦਾ ਭਰਾ ਪਰਮਿੰਦਰ ਸਿੰਘ ਆ ਗਿਆ ਅਤੇ  ਜਿਸਨੇ ਆ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਫਿਰ ਉਸਨੇ ਢਾਬੇ ਦੀ ਬਿਜਲੀ ਬੰਦ ਕਰ ਦਿੱਤੀ। ਜਦੋਂ ਉਸਨੇ ਇਸ ਦਾ ਵਿਰੋਧ ਕੀਤਾ ਤਾਂ ਪਰਮਿੰਦਰ ਨੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਜਦੋਂ ਉਸਦੀ ਮਾਂ ਨੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਗੁੱਸੇ ਵਿੱਚ ਆਏ ਪਰਮਿੰਦਰ ਸਿੰਘ ਨੇ ਮਾਂ ਦੇ ਪੇਟ ਵਿੱਚ ਚਾਕੂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਜਦੋਂ ਜੰਗ ਸਿੰਘ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਉਤੇ ਵੀ ਕਈ ਵਾਰ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Tags :