ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਨਿਊਕਿਲਰ ਵਿਭਾਗ ਵਿੱਚ ਅਚਾਨਕ ਭਿਆਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਫਾਇਰ ਬ੍ਰਿਗੇਡ ਵੱਲੋਂ ਭਾਰੀ ਮੁਸ਼ਕੱਤ ਮਗਰੋਂ ਅੱਗ ਉਪਰ ਕਾਬੂ ਪਾਇਆ ਗਿਆ।
ਧੂੰਆ ਫੈਲਣ ਕਾਰਨ ਕੈਂਸਰ ਵਾਰਡ ਵਿੱਚ ਦਾਖਲ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ।
