ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੱਤੀਸਗੜ੍ਹ ਦੇ ਮੁੰਗੇਲੀ ਵਿੱਚ ਇੱਕ ਜਨ ਸਭਾ ਵਿੱਚ ਕਿਹਾ ਕਿ ਵੋਟਿੰਗ ਦੇ ਪਹਿਲੇ ਪੜਾਅ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਛੱਤੀਸਗੜ੍ਹ ਛੱਡ ਰਹੀ ਹੈ। ਉਹਨਾ ਕਿਹਾ ਕਿ ਉਹ ਭਾਜਪਾ ਦੇ ਹੱਕ ਵਿੱਚ ਭਾਰੀ ਵੋਟਾਂ ਪਾਉਣ ਲਈ ਛੱਤੀਸਗੜ੍ਹ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।
ਇਸਤੋ ਇਲਾਵਾ ਉਹਨਾ ਕਿਹਾ ਕਿ ਭਾਜਪਾ ਦੇ ਆਉਣ ਦਾ ਮਤਲਬ ਹੈ ਕਿ ਛੱਤੀਸਗੜ੍ਹ ਦਾ ਤੇਜ਼ੀ ਨਾਲ ਵਿਕਾਸ ਹੋਵੇਗਾ ਤੇ ਨੌਜਵਾਨਾਂ ਦੇ ਸੁਪਨੇ ਪੂਰੇ ਹੋਣਗੇ। ਭ੍ਰਿਸ਼ਟਾਚਾਰ ‘ਤੇ ਕਾਬੂ, ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਛੱਤੀਸਗੜ੍ਹ ਨੂੰ ਲੁੱਟਣ ਵਾਲੀ ਕਾਂਗਰਸ ਕਿਤੇ ਨਜ਼ਰ ਨਹੀਂ ਆਵੇਗੀ।
