ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਇੱਕ ਮਾਲ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 22 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। 50 ਤੋਂ ਵੱਧ ਫਾਇਰ ਬ੍ਰਿਗੇਡ ਦੇ ਕਰਮਚਾਰੀਆ ਨੇ ਅੱਗ ਉਤੇ ਕਾਬੂ ਪਾਇਆ।
ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਕਰਮਚਾਰੀਆ ਵੱਲੋ 42 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜੋ ਸਾਰੇ ਪੁਰਸ਼ ਹਨ।
