ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਵਿਚ ਰੈਲੀ ਕਰਵਾਉਣ ਨੂੰ ਲੈ ਕੇ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਸਮਰਥਕਾਂ ਨੂੰ ਪਾਰਟੀ ਵਿਚੋਂ ਕੱਢਣ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਨਵਜੋਤ ਸਿੱਧੂ ਨੇ ਬਿਨਾਂ ਨਾਂ ਲਏ ਰਾਜਾ ਵੜਿੰਗ ਤੇ ਤੰਜ ਕੱਸਿਆ ਹੈ।
ਉਹਨਾਂ ਇਕ ਟਵੀਟ ਸ਼ੇਅਰ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ “ਨਾ ਮੈਂ ਗਿਰਾ ਨਾ ਮੇਰੀ ਉਮੀਦੋਂ ਕਾ ਕੋਈ ਮੀਨਾਰ ਗਿਰਾ ਪਰ ਮੁਝੇ ਗਿਰਾਨੇ ਕੀ ਕੋਸ਼ਿਸ਼ ਮੇਂ ਹਰ ਸ਼ਖਸ਼ ਬਾਰ ਬਾਰ ਗਿਰਾ..”। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸਿੱਧੂ ਦੇ ਕਰੀਬੀਆਂ ਸਾਬਕਾ ਵਿਧਾਇਕ ਮਹੇਸ਼ ਇੰਦਰ ਸਿੰਘ ਮੇਸ਼ੀ ਅਤੇ ਉਨ੍ਹਾਂ ਦੇ ਪੁੱਤਰ ਧਰਮਪਾਲ ਸਿੰਘ ਡੀਪੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ’ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਸੀ।
