ਹਰਦਾ। ਮੱਧ ਪ੍ਰਦੇਸ਼ ਦੇ ਹਰਦਾ ਜ਼ਿਲ੍ਹੇ ਦੇ ਮਗਰਧਾ ਰੋਡ ‘ਤੇ ਸਥਿਤ ਇੱਕ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ ਹੋਣ ਦੀ ਖਬਰ ਮਿਲੀ ਹੈ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ ਜਦਕਿ 60 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਦੂਜੇ ਪਾਸੇ ਹਰਦਾ ਵਿੱਚ ਵਾਪਰੀ ਇਸ ਘਟਨਾ ਦਾ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਨੋਟਿਸ ਲਿਆ ਹੈ।
ਉਨ੍ਹਾਂ ਇਸ ਮਾਮਲੇ ਵਿੱਚ ਹੰਗਾਮੀ ਮੀਟਿੰਗ ਬੁਲਾਈ ਹੈ। ਫਾਇਰ ਬ੍ਰਿਗੇਡ ਦੀਆ ਗੱਡੀਆ ਵੱਲੋ ਅੱਗ ਤੇ ਕਾਬੂ ਪਾਇਆ ਗਿਆ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਲਗਾਤਾਰ ਬਚਾਅ ਕਾਰਜ ਜਾਰੀ ਹੈ।
