ਕਿਸਾਨਾ ਦਾ ਦਿੱਲੀ ਵੱਲ ਕੂਚ, ਵੱਖ-ਵੱਖ ਥਾਵਾਂ ਤੇ ਲਗਾਏ ਬੈਰੀਕੇਡ, ਲੱਗਾ ਲੰਬਾ ਜਾਮ

ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਅੱਜ ਦਿੱਲੀ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ, ਪੁਲਿਸ ਵੱਲੋ ਕਿਸਾਨਾ ਨੂੰ ਰੋਕਣ ਲਈ ਤਿਆਰੀਆ ਸ਼ੁਰੂ ਕਰ ਦਿੱਤੀਆ ਗਈਆ ਹਨ। ਪੁਲਿਸ ਵੱਲੋ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾ ਦਿੱਤੇ ਹਨ। ਮੁਆਵਜ਼ੇ ਅਤੇ ਨੌਕਰੀਆਂ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰੇ ਕਿਸਾਨ ਵੀ ਅੱਜ ਆਰ-ਪਾਰ ਦੀ ਲੜਾਈ ਦੇ ਮੂਡ ‘ਚ ਹਨ, ਇਸੇ ਲੜੀ ਤਹਿਤ ਕਿਸਾਨਾਂ ਨੇ ਸੰਸਦ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ।

ਕਈ ਥਾਵਾਂ ‘ਤੇ ਰੂਟ ਡਾਇਵਰਸ਼ਨ ਕੀਤਾ ਗਿਆ ਹੈ ਅਤੇ ਕਈ ਥਾਵਾਂ ‘ਤੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ ਨੋਇਡਾ ਤੋਂ ਦਿੱਲੀ ਜਾਣ ਵਾਲੀਆਂ ਸਰਹੱਦਾਂ ’ਤੇ ਲੰਮਾ ਜਾਮ ਲੱਗਾ ਹੋਇਆ ਹੈ।

Tags :