ਵਿਦੇਸ਼ ਮੰਤਰਾਲੇ ਨੇ ਇਹਨਾਂ 2 ਦੇਸ਼ਾ ਵਿੱਚ ਨਾ ਜਾਣ ਦੀ ਦਿੱਤੀ ਸਲਾਹ

ਭਾਰਤ ਸਰਕਾਰ ਨੇ ਈਰਾਨ ਅਤੇ ਇਜ਼ਰਾਈਲ ਨੂੰ ਲੈ ਕੇ ਇੱਕ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਖੇਤਰ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਈਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਇਸ ਦੇ ਨਾਲ ਹੀ ਜਿਹੜੇ ਲੋਕ ਇਜ਼ਰਾਈਲ ਜਾਂ ਈਰਾਨ ਵਿੱਚ ਰਹਿ ਰਹੇ ਹਨ, ਉਨ੍ਹਾਂ ਨੂੰ ਉਥੇ ਭਾਰਤੀ ਦੂਤਾਵਾਸਾਂ ਨਾਲ ਸੰਪਰਕ ਕਰਨ ਅਤੇ ਆਪਣੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਈਰਾਨ ਅਗਲੇ 24 ਤੋਂ 48 ਘੰਟਿਆਂ ‘ਚ ਇਜ਼ਰਾਈਲ ‘ਤੇ ਹਮਲਾ ਕਰ ਸਕਦਾ ਹੈ।

Tags :