
ਫਰੀਦਕੋਟ: ਫਰੀਦਕੋਟ ਦੇ ਜੁਵੇਨਾਈਲ ਜਸਟਿਸ ਬੋਰਡ ਨੇ ਦੋ ਨਾਬਾਲਗ ਮੁਲਜ਼ਮਾਂ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਨਾਬਾਲਗ ਸ਼ੂਟਰਾਂ ਨੂੰ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਵਿਚ ਗਿਰਫ਼ਤਾਰ ਕੀਤਾ ਗਿਆ ਸੀ। ਅੱਜ ਪੁਲਿਸ ਦੁਆਰਾ ਓਹਨਾ ਨੂੰ ਦਿੱਲੀ ਲਿਆਇਆ ਗਿਆ ਅਤੇ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕੀਤਾ ਗਿਆ ਕੋਟਕਪੂਰਾ ਦੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਦੱਸ ਦਇਏ ਕਿ ਜੁਵੇਨਾਈਲ ਬੋਰਡ ਕਮ (JMIC) ਦੇ ਮੁੱਖੀ ਅਜੇ ਪਾਲ ਸਿੰਘ ਨੇ ਜੁਵੇਨਾਈਲ ਹੋਮ ਵਿੱਚ ਜਾ ਕੇ ਕੇਸ ਦੀ ਸੁਣਵਾਈ ਕਰਦਿਆਂ ਪੁਲੀਸ ਦੀ ਬੇਨਤੀ ’ਤੇ ਰਿਮਾਂਡ ਦਿੱਤਾ।
ਡੇਰਾ ਸੱਚਾ ਸੌਦਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਸੀ। ਸੂਤਰਾਂ ਮੁਤਾਬਿਕ, ਗ੍ਰਿਫਤਾਰ ਕੀਤੇ ਦੋਸ਼ੀਆਂ ‘ਵਿੱਚੋ ਦੋ ਹਰਿਆਣਾ ਦੇ ਰੋਹਤਕ ਦੇ ਰਹਿਣ ਵਾਲੇ ਨਾਬਾਲਗ ਹਨ, ਜਦਕਿ 1 ਭਿਵਾਨੀ ਦਾ ਰਹਿਣ ਵਾਲਾ ਹੈ।
ਦੱਸ ਦਇਏ ਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਅਤੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਸਿੰਘ ਦੀ ਵੀਰਵਾਰ ਸਵੇਰੇ ਫਰੀਦਕੋਟ ਦੇ ਕੋਟਕਪੂਰਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਫੜੇ ਗਏ ਆਰੋਪੀਆਂ ਤੋਂ ਪੁੱਛਗਿੱਛ ਕਰ ਰਿਹਾ ਹੈ ਤਾਂ ਜੋ ਮਾਮਲੇ ਵਿਚ ਹੋਰ ਵਡੇ ਖੁਲਾਸੇ ਹੋ ਸਕਣ ਅਤੇ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕੇ।
