ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਪ MLA ਤੇ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਏਕਜੁਟਤਾ ਦਿਖਾਉਂਦੇ ਹੋਏ ਇੱਕ ਸਰਾਹਣਯੋਗ ਪਹਲ ਕੀਤੀ ਹੈ। ਉਨ੍ਹਾਂ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਵਾਸਤੇ ਦਾਨ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਕਈ ਹਿੱਸੇ ਹਾਲੀਆ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਵੱਡੀ ਤਬਾਹੀ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਦੀ ਫਸਲ, ਲੋਕਾਂ ਦੇ ਘਰ ਅਤੇ ਜਾਇਦਾਦ ਨੂੰ ਭਾਰੀ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੀੜਤਾਂ ਦੀ ਹਰ ਸੰਭਵ ਮਦਦ ਕਰੇਗੀ ਅਤੇ ਉਹ ਵਿਅਕਤੀਗਤ ਤੌਰ ‘ਤੇ ਵੀ ਇਸ ਵਿਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਅੱਗੇ ਆ ਕੇ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ।
ਇਹ ਕਦਮ ਨਾ ਸਿਰਫ਼ ਸਮਵੈਦਨਸ਼ੀਲਤਾ ਦਾ ਪ੍ਰਤੀਕ ਹੈ, ਸਗੋਂ ਇੱਕ ਸੰਦੇਸ਼ ਵੀ ਹੈ ਕਿ ਜਦ ਸਮਾਂ ਮੁਸ਼ਕਲ ਹੋਵੇ, ਤਾਂ ਸਾਰਿਆਂ ਨੂੰ ਮਿਲ ਕੇ ਹੀ ਉਸਦਾ ਸਾਹਮਣਾ ਕਰਨਾ ਚਾਹੀਦਾ ਹੈ।


