ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਸੋਮਵਾਰ ਨੂੰ ਹੋਵੇਗੀ। ਇਹ ਚੋਣ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰਵਾਈ ਜਾਵੇਗੀ। ਇਸ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ X ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ SGPC ਦੇ ਮੈਂਬਰਾਂ ਨਾਲ ਵਿਚਾਰ-ਵਿਮਰਸ਼ ਤੋਂ ਬਾਅਦ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਆਉਣ ਵਾਲੀ ਸਾਲਾਨਾ ਚੋਣ ਲਈ ਐਡਵੋਕੇਟ ਸ. ਹਰਜਿੰਦਰ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਬਣਾਇਆ ਗਿਆ ਹੈ।
ਚੋਣਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਵਰਗਾਂ ਵਿੱਚ ਚਰਚਾ ਤੇਜ਼ ਹੋ ਗਈ ਹੈ ਅਤੇ ਸਾਰੇ ਦੀਆਂ ਨਜ਼ਰਾਂ ਹੁਣ ਸੋਮਵਾਰ ਦੀ ਵੋਟਿੰਗ ‘ਤੇ ਟਿਕੀਆਂ ਹੋਈਆਂ ਹਨ। ਸੁਖਬੀਰ ਬਾਦਲ ਨੇ ਹਰਜਿੰਦਰ ਧਾਮੀ ਦੇ ਹੱਕ ਚ’ ਟਵੀਟ ਕਰਦੇ ਲਿਖਿਆ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਪਾਰਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਣ ਵਾਲੀ ਸਾਲਾਨਾ ਚੋਣ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਮੈਂ ਸਮੂਹ ਮੈਂਬਰ ਸਹਿਬਾਨ ਨੂੰ ਅਪੀਲ ਕਰਦਾ ਹਾਂ ਕਿ ਪੰਥ ਦੇ ਵਡੇਰੇ ਹਿੱਤਾਂ ਲਈ ਧਾਮੀ ਸਾਬ੍ਹ ਨੂੰ ਵੋਟ ਪਾਕੇ ਪ੍ਰਧਾਨ ਚੁਣਨ ਤਾਂ ਜੋ ਉਹ ਪੰਥ ਦੀ ਨੁਮਾਇੰਦਾ ਜਥੇਬੰਦੀ ਦੀ ਨਿਸ਼ਕਾਮ ਸੇਵਾ ਜਾਰੀ ਰੱਖਣ

