ਬਠਿੰਡਾ ਦੇ ਪ੍ਰਤਾਪ ਨਗਰ ਇਲਾਕੇ ਵਿੱਚ ਦੇਰ ਰਾਤ ਦਹਿਸ਼ਤ ਪੈਦਾ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਕੰਮ ਮੁਕਾ ਕੇ ਘਰ ਵਾਪਸ ਜਾ ਰਿਹਾ ਇੱਕ ਮੋਮੋਜ਼ ਰੇਹੜੀ ਚਾਲਕ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਦੇ ਹਮਲੇ ਦਾ ਸ਼ਿਕਾਰ ਹੋ ਗਿਆ। ਹਮਲੇ ਦੌਰਾਨ ਵਿਅਕਤੀ ਦੇ ਸਿਰ ਅਤੇ ਉਂਗਲ ‘ਤੇ ਗੰਭੀਰ ਸੱਟਾਂ ਆਈਆਂ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।
ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਹਮਲਾਵਰ ਬਾਈਕ ‘ਤੇ ਸਵਾਰ ਸਨ ਅਤੇ ਹਮਲਾ ਕਰਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐੱਸ.ਪੀ ਸਿਟੀ ਅਤੇ ਡੀ.ਐੱਸ.ਪੀ ਸਿਟੀ-1 ਹਸਪਤਾਲ ਪਹੁੰਚੇ ਅਤੇ ਜ਼ਖ਼ਮੀ ਦਾ ਹਾਲ-ਚਾਲ ਪੁੱਛਿਆ।
ਥਾਣਾ ਕੈਨਾਲ ਕਲੋਨੀ ਪੁਲਿਸ ਵੱਲੋਂ ਅਣਪਛਾਤੇ ਦੋਸ਼ੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਲਾਕੇ ਵਿੱਚ ਛਾਪੇਮਾਰੀ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਦਾ ਕਹਿਣਾ ਹੈ ਕਿ ਨਜ਼ਦੀਕੀ CCTV ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

