ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਗਈ ਤੇ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਹੋਣ ‘ਤੇ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਐਂਜੀਓਗ੍ਰਾਫੀ (Angiography) ਕਰਕੇ ਇਲਾਜ ਸ਼ੁਰੂ ਕਰ ਦਿੱਤਾ ਹੈ ਅਤੇ ਫਿਲਹਾਲ ਉਨ੍ਹਾਂ ਦੀ ਸਿਹਤ ‘ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਸਿਹਤ ਖਰਾਬ ਹੋਣ ਕਾਰਨ ਸੁਨੀਲ ਜਾਖੜ ਦੀ ਅੱਜ ਸਵੇਰੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਹੋਣ ਵਾਲੀ ਮੁਲਾਕਾਤ ਰੱਦ ਹੋ ਗਈ। ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਭਾਜਪਾ ਵਫ਼ਦ ਨੇ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਰਾਜਪਾਲ ਨਾਲ ਮੁਲਾਕਾਤ ਕੀਤੀ।

