ਆਮ ਆਦਮੀ ਪਾਰਟੀ (AAP) ਪੰਜਾਬ ਨੇ ਰਾਜ ਪੱਧਰ ’ਤੇ ਪਾਰਟੀ ਦਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਰੱਖਣ ਲਈ 16 ਬੁਲਾਰਿਆਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਕੀਤੇ ਗਏ ਅਧਿਕਾਰਤ ਐਲਾਨ ਅਨੁਸਾਰ ਇਨ੍ਹਾਂ ਆਗੂਆਂ ਨੂੰ ਪੰਜਾਬ ਲਈ ਅਧਿਕਾਰਤ Spokespersons (ਬੁਲਾਰੇ) ਅਤੇ TV Panelists ਵਜੋਂ ਨਿਯੁਕਤ ਕੀਤਾ ਗਿਆ ਹੈ।
ਇਸ ਕਦਮ ਦਾ ਮੁੱਖ ਉਦੇਸ਼ ਮੀਡੀਆ ਅਤੇ ਜਨਤਕ ਮੰਚਾਂ ਉੱਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਸਪੱਸ਼ਟ ਰੂਪ ਵਿੱਚ ਪੇਸ਼ ਕਰਨਾ ਹੈ। ਸੂਚੀ ਵਿੱਚ ਸ਼ਾਮਲ ਸਾਰੇ ਆਗੂ ਵੱਖ-ਵੱਖ ਮੰਚਾਂ ਰਾਹੀਂ ਪਾਰਟੀ ਦਾ ਪੱਖ ਲੋਕਾਂ ਤੱਕ ਪਹੁੰਚਾਉਣਗੇ।
