ਹਰਿਦੁਆਰ ਜਾ ਰਹੇ 6 ਦੋਸਤਾਂ ਦੀ ਸੜ੍ਹਕ ਹਾਦਸੇ ਵਿੱਚ ਹੋਈ ਮੌਤ

ਯੂਪੀ ਦੇ ਮੁਜ਼ੱਫਰਨਗਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦਿੱਲੀ-ਦੇਹਰਾਦੂਨ ਨੈਸ਼ਨਲ ਹਾਈਵੇਅ-58 ‘ਤੇ ਵਾਪਰੇ ਇਸ ਹਾਦਸੇ ਵਿੱਚ ਕਰੀਬ 6 ਨੌਜਵਾਨਾਂ ਦੀ ਮੌਤ ਹੋ ਗਈ ।

ਇਹ ਸਾਰੇ ਦੋਸਤ ਕਾਰ ਵਿੱਚ ਸਵਾਰ ਹੋ ਕੇ ਹਰਿਦੁਆਰ ਜਾ ਰਹੇ ਸਨ। ਮੌਕੇ ਉਤੇ ਪਹੁੰਚੀ ਪੁਲਿਸ ਅਤੇ ਬਚਾਅ ਕਰਮਚਾਰੀਆਂ ਨੇ ਕਰੇਨ ਦੀ ਮਦਦ ਨਾਲ ਟਰੱਕ ਦੇ ਹੇਠਾਂ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ।

Tags :