ਲੁਧਿਆਣਾ ਦੇ ਪਿੰਡ ਥਰੀਕੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਵਿਅਕਤੀਆਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਜਦਿਕ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੇਰ ਰਾਤ ਪੱਖੋਵਾਲ ਰੋਡ ‘ਤੇ ਵਾਪਰਿਆ।
ਇਸ ਦੋਰਾਨ ਚਾਰਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਵਿੱਚੋਂ ਇੱਕ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਅਤੇ ਬਾਕੀਆ ਦਾ ਇਲਾਜ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
