ਸ੍ਰੀ ਮੁਕਤਸਰ-ਬਠਿੰਡਾ ਰੋਡ ‘ਤੇ ਇਹ ਵੱਡਾ ਹਾਦਸਾ ਵਾਪਰਿਆ ਹੈ ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੇ ਏਅਰਬੈਗ ਤੱਕ ਖੁੱਲ੍ਹ ਜਾਂਦੇ ਹਨ ਤੇ ਇਸ ਹਾਦਸੇ ਵਿਚ ਮਾਂ-ਪੁੱਤ ਸਣੇ 4 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 3 ਗੰਭੀਰ ਜ਼ਖਮੀ ਹਨ।
ਜਾਣਕਾਰੀ ਮੁਤਾਬਕ ਕਾਰ ਸੜਕ ‘ਤੇ ਜਾ ਰਹੀ ਸੀ ਕਿ ਅਚਾਨਕ ਉਸ ਦਾ ਸੰਤੁਲਨ ਵਿਗੜ ਗਿਆ ਤੇ ਦਰਖਤ ਨਾਲ ਟਕਰਾ ਗਈ। ਕਾਰ ਪਿੰਡ ਬੁੱਟਰ ਸ਼ਹਿਰ ਨੇੜੇ ਹਾਦਸਾ ਦਾ ਸ਼ਿਕਾਰ ਹੋ ਗਈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
