ਬੀਤੇ ਦਿਨੀਂ ਹੋਏ ਅਜਨਾਲਾ ਕਾਂਡ ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਖਤੀ ਦਿਖਾਈ ਗਈ ਹੈ। ਦੱਸ ਦਈਏ ਕਿ ਕੇਂਦਰ ਨੇ ਅਜਨਾਲਾ ਹਿੰਸਾ ਤੇ ਪੰਜਾਬ ਪੁਲਿਸ ਅਤੇ ਆਈਬੀ ਕੋਲੋ ਰਿਪੋਰਟ ਮੰਗੀ ਹੈ। ਸੂਤਰਾ ਮੁਤਾਬਿਕ ਆਈਬੀ ਨੇ ਘਟਨਾਕ੍ਰਮ ਦੇ ਸਬੰਧ ਵਿੱਚ ਇੱਕ ਰਿਪੋਰਟ ਤਿਆਰ ਕਰਕੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆ ਨੂੰ ਸੌਪੀ ਹੈ। ਇਸ ਮਾਮਲੇ ਨੂੰ ਲੈ ਕੇ ਡੀਜੀਪੀ ਨੇ ਕਿਹਾ ਹੈ ਕਿ ਉਹਨਾਂ ਨੂੰ ਪਹਿਲਾ ਸਾਂਤੀ ਪੂਰਵਕ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਗਈ ਸੀ ਪਰ ਬਾਅਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਹਾਰਾ ਬਣਾਇਆ ਗਿਆ। ਜਿਸ ਕਰਕੇ ਪੰਜਾਬ ਪੁਲਿਸ ਨੇ ਪੂਰੀ ਸੂਝ-ਬੂਝ ਤੋ ਕੰਮ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਰੱਖੀ। ਇਸ ਦੋਰਾਨ ਕਈ ਸਾਰੇ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।
