Breaking News
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਦੋ ਨਵੀਆਂ ਨਿਯੁਕਤੀਆਂ ਦਾ ਐਲਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਦੋ ਨਵੀਆਂ ਨਿਯੁਕਤੀਆਂ ਦਾ ਐਲਾਨ

ਰਈਆ: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਦੇ ਜਥੇਬੰਦਕ ਅਤੇ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਦੋ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਇਸ ਸਬੰਧੀ ਪਾਰਟੀ ਦੇ ਮੁੱਖ ਦਫ਼ਤਰ, ਫੇਰੂਮਾਨ ਰੋਡ, ਰਈਆ ਤੋਂ ਮੁੱਖ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵੱਲੋਂ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਨੰਬਰ ADWPD/11-26/170 ਰਾਹੀਂ ਇਨ੍ਹਾਂ ਨਿਯੁਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

ਜਾਰੀ ਪੱਤਰ ਅਨੁਸਾਰ ਸ੍ਰ. ਹਰਿੰਦਰ ਸਿੰਘ ਨੂੰ ਸਹਾਇਕ ਦਫ਼ਤਰ ਸਕੱਤਰ ਅਤੇ ਕੈਂਪ ਦਫ਼ਤਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਸ੍ਰ. ਜੋਧਬੀਰ ਸਿੰਘ ਨੂੰ ਸਹਾਇਕ ਦਫ਼ਤਰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਦੋਵੇਂ ਨਿਯੁਕਤੀਆਂ ਪਾਰਟੀ ਦੀ ਪ੍ਰਵਾਨਗੀ ਨਾਲ ਕੀਤੀਆਂ ਗਈਆਂ ਹਨ। ਪਾਰਟੀ ਆਗੂਆਂ ਨੇ ਉਮੀਦ ਜਤਾਈ ਹੈ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਦਫ਼ਤਰੀ ਕੰਮਕਾਜ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਬਿਹਤਰ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ।