1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਅਮਿਤ ਸ਼ਾਹ

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 1 ਨਵੰਬਰ ਨੂੰ ਚੰਡੀਗੜ੍ਹ ਦੇ ਦੌਰੇ ’ਤੇ ਆਉਣਗੇ। ਇਸ ਦੌਰਾਨ ਉਹ ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ ਦਿਵਸ (ਰੇਜ਼ਿੰਗ ਡੇ) ਮੌਕੇ ਕਰਵਾਏ ਜਾਣ ਵਾਲੇ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਜਾਣਕਾਰੀ ਅਨੁਸਾਰ, ਅਮਿਤ ਸ਼ਾਹ ਸਵੇਰੇ 7 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ ਅਤੇ ਸਵੇਰੇ 11:45 ਵਜੇ ਵਾਪਸ ਰਵਾਨਾ ਹੋਣਗੇ। ਆਪਣੇ ਇਸ ਦੌਰੇ ਦੌਰਾਨ ਉਹ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿੱਚ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨਗੇ ਅਤੇ ਉੱਥੇ ਆਯੋਜਿਤ ਸ਼ਾਨਦਾਰ ਪਰੇਡ ਦੀ ਸਲਾਮੀ ਲੈਣਗੇ।

ਸਮਾਗਮ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼

ਸਥਾਪਨਾ ਦਿਵਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਸਮਾਗਮ ਵਾਲੀ ਥਾਂ ’ਤੇ ਮੰਚ ਦੀ ਉਸਾਰੀ, ਸਫ਼ਾਈ, ਬਿਜਲੀ ਪ੍ਰਬੰਧ, ਮਹਿਮਾਨਾਂ ਦੇ ਬੈਠਣ ਅਤੇ ਆਉਣ-ਜਾਣ ਲਈ ਲੋੜੀਂਦੀਆਂ ਵਿਵਸਥਾਵਾਂ ਕੀਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਮੁਤਾਬਕ, ਮੰਚ ਅਤੇ ਫੁੱਲਾਂ ਦੀ ਸਜਾਵਟ ’ਤੇ ਲਗਭਗ 14.60 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਸਮਾਗਮ ਦੀਆਂ ਤਿਆਰੀਆਂ ਅਤੇ ਹੋਰ ਪ੍ਰਬੰਧਾਂ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ।

ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ

ਗ੍ਰਹਿ ਮੰਤਰੀ ਦੇ ਦੌਰੇ ਨੂੰ ਦੇਖਦਿਆਂ ਸੁਰੱਖਿਆ ਏਜੰਸੀਆਂ ਵੀ ਸਰਗਰਮ ਹੋ ਗਈਆਂ ਹਨ। ਸਬੰਧਤ ਅਧਿਕਾਰੀਆਂ ਵੱਲੋਂ ਸੁਰੱਖਿਆ ਪ੍ਰਬੰਧਾਂ, ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਪਾਰਕਿੰਗ ਸਬੰਧੀ ਯੋਜਨਾਵਾਂ ’ਤੇ ਤਾਲਮੇਲ ਕੀਤਾ ਜਾ ਰਿਹਾ ਹੈ