ਅੰਮ੍ਰਿਤਪਾਲ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ, ਪੰਜਾਬ ਸਰਕਾਰ ਜੋ ਵੀ ਫੈਸਲਾ ਲਵੇਗੀ ਅਸੀਂ ਉਹਨਾਂ ਦੇ ਨਾਲ

ਭਾਰਤ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਈ ਅੰਮ੍ਰਿਤਪਾਲ ਨੂੰ ਲੈ ਕੇ ਇੱਕ ਨਿੱਜੀ ਚੈਨਲ ਤੇ’ ਇੰਟਰਵਿਊ ਦੋਰਾਨ ਗੱਲਬਾਤ ਕਰਦਿਆ ਕਿਹਾ ਕਿ ਉਹ 3 ਮਹੀਨੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਦੇ ਹਨ ਅਤੇ ਸਾਰੇ ਰਾਜਾਂ ਦੇ ਮੁੱਖ ਮੰਤਰੀਆ ਨਾਲ ਵੀ ਮੁਲਾਕਾਤ ਕਰਦੇ ਹਨ। ਉਹਨਾਂ ਨੇ ਕਿਹਾ ਕਿ ਇਹ ਕੋਈ ਨਵੀਂ ਗੱਲ ਨਹੀਂ ਹੈ ਇਸਨੂੰ ਕੋਈ ਘਟਨਾ ਦੇ ਨਾਲ ਨਹੀਂ ਜੋੜਨਾ ਚਾਹੀਦਾ। ਇਸਤੋ ਇਲਾਵਾ ਉਹਨਾ ਕਿਹਾ ਕਿ ਇਹ ਮਾਮਲਾ ਇਕੱਲਾ ਪੰਜਾਬ ਦਾ ਨਹੀ ਹੈ ਪੂਰੇ ਦੇਸ਼ ਦਾ ਹੈ ਅਤੇ ਪੰਜਾਬ ਸਰਕਾਰ ਜੋ ਵੀ ਫੈਸਲਾ ਲਵੇਗੀ ਕੇਦਰ ਸਰਕਾਰ ਉਹਨਾਂ ਦੇ ਨਾਲ ਚੱਟਾਨ ਦੀ ਤਰਾਂ ਖੜੀ ਹੈ। ਉਹਨਾਂ ਕਿਹਾ ਕਿ ਕਈ ਸਾਰੇ ਲੋਕ ਇਸ ਮਾਮਲੇ ਵਿੱਚ ਗ੍ਰਿਫਤਾਰ ਵੀ ਕਰ ਲਏ ਹਨ ਅਤੇ ਕਈ ਸਾਰੇ ਲੋਕਾ ਤੇ NSA ਵੀ ਲਗਾਇਆ ਗਿਆ ਹੈ। ਪੁਲਿਸ ਨੇ ਕਈ ਸਾਰੇ ਹਥਿਆਰ ਵੀ ਬਰਾਮਦ ਕੀਤੇ ਹਨ। ਉਹਨਾਂ ਕਿਹਾ ਪੁਲਿਸ ਆਪਣਾ ਲਗਾਤਾਰ ਕੰਮ ਕਰ ਰਹੀ ਹੈ।

Tags :