ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੂਫਾਨ ਸਿੰਘ ਨੂੰ ਬੀਤੇ ਦਿਨੀ ਪੰਜਾਬ ਪੁਲਿਸ ਵੱਲੋ ਗਿ੍ਫਤਾਰ ਕਰ ਲਿਆ ਗਿਆ ਸੀ। ਜਿਸਦੇ ਚੱਲਦੇ ਗਿਰਫਤਾਰੀ ਦੇ ਵਿਰੋਧ ਵਿੱਚ ਉਹਨਾਂ ਦੇ ਸਮਰਥਕ ਸੜ੍ਹਕਾ ਤੇ ਉਤਰ ਆਏ ਹਨ। ਇਸ ਦੋਰਾਨ ਉਹਨਾਂ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਖੂਨੀ ਝੜਪ ਹੋਈ ਹੈ ਅਤੇ ਇਸ ਝੜਪ ਵਿੱਚ ਕਈ ਸਾਰੇ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਸ ਦੋਰਾਨ ਭਾਈ ਅੰਮ੍ਰਿਤਪਾਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਸਦੇ ਸਾਥੀ ਖਿਲਾਫ ਕੀਤਾ ਗਿਆ ਝੂਠਾ ਪਰਚਾ ਰੱਦ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।