ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਈਡੀ ਦੀ ਟੀਮ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਈਡੀ ਦੀ ਟੀਮ ਵੋੱਲੋ ਸਵੇਰੇ ਸੰਜੇ ਸਿੰਘ ਦੇ ਘਰ ਛਾਪਾ ਮਾਰਿਆ ਸੀ, ਇਹ ਕਾਰਵਾਈ ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਦੇ ਸਬੰਧ ਵਿੱਚ ਕੀਤੀ ਗਈ ਹੈ।
ਇਹ ਤਲਾਸ਼ੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਹੋਈ ਹੈ। ਦੁਪਹਿਰ ਬਾਅਦ ਈਡੀ ਨੇ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਹੈ। ਇਸ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਸੰਸਦ ਮੈਂਬਰ ਦੇ ਕਰੀਬੀ ਕਈ ਲੋਕਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਸੀ।
