ਚੰਡੀਗੜ੍ਹ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਪੰਜਾਬ ਸਰਕਾਰ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਹੈ
ਬਲਤੇਜ ਪੰਨੂ ਨੇ ਆਪਣੀ ਪੋਸਟ ਵਿੱਚ ਕਿਹਾ, “1984 ਦੇ ਸਿੱਖ ਕਤਲੇਆਮ ਦੇ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ’ਤੇ ਕਾਂਗਰਸ ਦਾ ਘੱਟ ਗਿਣਤੀਆਂ ਪ੍ਰਤੀ ਅਸਲੀ ਚਿਹਰਾ ਨੰਗਾ ਹੋ ਗਿਆ ਹੈ।”
ਸੱਜਣ ਕੁਮਾਰ ਦਾ 20 ਅਗਸਤ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਵਿੱਚ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ ਤਿਹਾੜ ਜੇਲ੍ਹ ਵਿੱਚ 1984 ਦੇ ਦੰਗਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਨ
