ਪਟਿਆਲਾ : ਪਟਿਆਲਾ ਤੋਂ ਗੁੰਮ ਹੋਈਆਂ ਤਿੰਨ ਨਾਬਾਲਿਗ ਲੜਕੀਆਂ ਨੂੰ ਪਟਿਆਲਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਦੇ ਇੱਕ ਸ਼ਹਿਰ ਤੋਂ ਸੁਰੱਖਿਅਤ ਬਰਾਮਦ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ਰਾਹੀਂ ਸਾਂਝੀ ਕੀਤੀ।
ਬਲਤੇਜ ਪੰਨੂ ਨੇ ਕਿਹਾ ਕਿ ਪਟਿਆਲਾ ਦੇ SSP ਵਰੁਣ ਸ਼ਰਮਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਸਮੇਂ ਸਿਰ ਐਕਸ਼ਨ ਲੈਣ ਕਾਰਨ ਇਹ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਨੇ ਪੁਲਿਸ ਟੀਮ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਾਲ ਤਿੰਨਾਂ ਲੜਕੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਲੜਕੀਆਂ ਨੂੰ ਪਰਿਵਾਰ ਦੇ ਹਵਾਲੇ ਕਰਨ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਪੜਤਾਲ ਲਈ ਕਾਨੂੰਨੀ ਪ੍ਰਕਿਰਿਆ ਅਪਣਾਈ ਜਾ ਰਹੀ ਹੈ।
ਇਸ ਘਟਨਾ ਵਿੱਚ ਪੁਲਿਸ ਦੀ ਤੁਰੰਤ ਕਾਰਵਾਈ ਦੀ ਲੋਕਾਂ ਵੱਲੋਂ ਵੀ ਸ਼ਲਾਘਾ ਕੀਤੀ ਜਾ ਰਹੀ ਹੈ
