ਕਾਂਗਰਸ ’ਤੇ ਬਲਤੇਜ ਪੰਨੂ ਦਾ ਤਿੱਖਾ ਤੰਜ, ਕਿਹਾ—ਪ੍ਰਧਾਨ ਨੂੰ ਸੀਟ ਨਹੀਂ ਦਿੰਦੇ, ਪਾਸ ਕਿੱਥੋਂ ਦੇਣਗੇ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪਾਰਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਅਜਿਹਾ ਤੰਜ ਕੱਸਿਆ, ਜੋ ਹੁਣ ਸਿਆਸੀ ਚਰਚਾ ਦਾ ਵਿਸ਼ਾ ਬਣ ਸਕਦਾ ਹੈ

ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਆਪਣੇ ਪ੍ਰਧਾਨ ਨੂੰ ਬੈਠਣ ਲਈ ਸੀਟ ਤੱਕ ਨਹੀਂ ਦਿੰਦੀ, ਉਸ ਤੋਂ ਪਾਸ ਦੇਣ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ