ਮਾਨਸਾ ਕਤਲ ਕਾਂਡ ’ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 24 ਘੰਟਿਆਂ ਤੋਂ ਪਹਿਲਾਂ ਮੁੱਖ ਮੁਲਜ਼ਮ ਗ੍ਰਿਫ਼ਤਾਰ

ਬਲਤੇਜ ਪੰਨੂ ਨੇ X ’ਤੇ ਦਿੱਤੀ ਜਾਣਕਾਰੀ, ਕਿਹਾ—ਕਾਨੂੰਨ ਹੱਥ ’ਚ ਲੈਣ ਵਾਲੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਮਾਨਸਾ: ਮਾਨਸਾ ਵਿੱਚ ਪਰਮਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਕਤਲ ਦੀ ਵਾਰਦਾਤ ਤੋਂ 24 ਘੰਟੇ ਪੂਰੇ ਹੋਣ ਤੋਂ ਪਹਿਲਾਂ ਹੀ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਲਤੇਜ ਪੰਨੂ ਮੁਤਾਬਕ, ਇਸ ਮਾਮਲੇ ਵਿੱਚ ਪੁਲਿਸ ਦੀ ਜਾਂਚ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਨੂੰ ਮਾਮਲੇ ਦੀ ਜਾਂਚ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਹੁਣ ਪੁਲਿਸ ਦੀ ਅਗਲੀ ਜਾਂਚ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੇ ਸਾਹਮਣੇ ਆਉਣ ’ਤੇ ਨਜ਼ਰ ਰਹੇਗੀ।