ਚੰਡੀਗੜ੍ਹ: ਪੰਜਾਬ ਵਿੱਚ ਆਗਾਮੀ ਰਾਜਨੀਤਿਕ ਸਰਗਰਮੀਆਂ ਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਭਾਜਪਾ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ
ਦਿੱਗਜ ਆਗੂਆਂ ਦੀ ਮੌਜੂਦਗੀ ਵਿੱਚ ਹੋਈ ਸ਼ਮੂਲੀਅਤ
ਬਲਵਿੰਦਰ ਸਿੰਘ ਲਾਡੀ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਨ੍ਹਾਂ ਆਗੂਆਂ ਨੇ ਬਲਵਿੰਦਰ ਸਿੰਘ ਲਾਡੀ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ
ਭਾਜਪਾ ਵਿੱਚ ਨਿਭਾ ਰਹੇ ਸਨ ਅਹਿਮ ਜ਼ਿੰਮੇਵਾਰੀਆਂ
ਬਲਵਿੰਦਰ ਸਿੰਘ ਲਾਡੀ ਭਾਜਪਾ ਵਿੱਚ ਕਾਫੀ ਸਰਗਰਮ ਸਨ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿੱਚ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਰਹੇ ਸਨ। ਉਹ ਭਾਜਪਾ ਦੇ ਪੰਚਾਇਤੀ ਸੈੱਲ ਦੇ ਚੇਅਰਮੈਨ ਅਤੇ ਐੱਸ.ਸੀ. ਮੋਰਚਾ ਦੇ ਜਨਰਲ ਸਕੱਤਰ ਵਜੋਂ ਪਾਰਟੀ ਲਈ ਕੰਮ ਕਰ ਰਹੇ ਸਨ। ਉਨ੍ਹਾਂ ਦਾ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋਣਾ ਭਾਜਪਾ ਲਈ ਇੱਕ ਵੱਡਾ ਸਿਆਸੀ ਨੁਕਸਾਨ ਮੰਨਿਆ ਜਾ ਰਿਹਾ ਹੈ

