Breaking News

ਨਸ਼ਿਆਂ ਵਿਰੁੱਧ ਜੰਗ: ਬਟਾਲਾ ਵਿੱਚ ਕੱਢੀ ਗਈ ਵਿਸ਼ਾਲ ਬਾਈਕ ਰੈਲੀ, 700 ਤੋਂ ਵੱਧ ਬਾਈਕਰਾਂ ਨੇ ਲਿਆ ਹਿੱਸਾ
ਬਟਾਲਾ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਵਿਖੇ ਵਿਸ਼ਾਲ ਬਾਈਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਤੋਂ 700 ਤੋਂ ਵੱਧ ਬਾਈਕ ਸਵਾਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਸ਼ਾਮਲ ਹੋਏ। ਬਾਈਕਰਾਂ ਦੀ ਭਾਰੀ ਸ਼ਮੂਲੀਅਤ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਦਾ ਉਪਰਾਲਾ ਕੀਤਾ ਗਿਆ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਮਕਸਦ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਹੈ। ਬਟਾਲਾ ਵਿੱਚ ਹੋਈ ਇਸ ਰੈਲੀ ਨੇ ਨਸ਼ਿਆਂ ਵਿਰੁੱਧ ਸਮਾਜਿਕ ਜਾਗਰੂਕਤਾ ਦਾ ਸੁਨੇਹਾ ਦਿੱਤਾ
Karan Rattu
0
Tags :



