ਵਿਜਿਲੈਂਸ ਬਿਊਰੋ ਵੱਲੋ ਭਰਤ ਇੰਦਰ ਸਿੰਘ ਚਾਹਲ ਖਿਲਾਫ ਆਮਦਨ ਤੋ ਵੱਧ ਜਾਇਦਾਦ ਹੋਣ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ। ਇਸ ਕੇਸ ਬਾਰੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਰਤ ਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਜਾਇਦਾਦਾਂ ਬਣਾ ਲਈਆਂ ਸਨ, ਜਿਸ ਵਿੱਚ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ) ਸਥਿਤ ਸਰਹਿੰਦ ਰੋਡ ਪਟਿਆਲਾ, 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ) ਸ਼ਾਮਲ ਹੈ।

ਮਿੰਨੀ ਸਕੱਤਰੇਤ ਰੋਡ ਪਟਿਆਲਾ, ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ। ਇਸ ਤੋਂ ਇਲਾਵਾ ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਲਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨਾਂ ਖਰੀਦੀਆਂ ਹਨ। ਬੁਲਾਰੇ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।