ਬਿਪਰਜੋਏ ਤੂਫਾਨ ਪੰਜਾਬ ਦੇ ਇਹਨਾਂ 9 ਤੋਂ ਵੱਧ ਜਿਲਿਆ ਵਿੱਚ ਦਿਖਾ ਸਕਦਾ ਹੈ ਅਸਰ, ਯੈਲੋ ਅਲਰਟ ਜਾਰੀ

ਚੱਕਰਵਾਤੀ ਤੂਫਾਨ ਬਿਪਰਜੋਏ ਪੰਜਾਬ ਦੇ 9 ਤੋਂ ਵੱਧ ਜ਼ਿਲ੍ਹਿਆਂ ਉਤੇ ਆਪਣਾ ਅਸਰ ਵਿਖਾ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਬਿਪਰਜੋਏ ਦਾ ਅਸਰ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਇਨ੍ਹਾਂ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਦੇ ਨਾਲ-ਨਾਲ ਪੂਰਬੀ ਮਾਲਵਾ ਵੀ ਸ਼ਾਮਲ ਹੈ। ਮੌਸਮ ਵਿਭਾਗ ਮੁਤਾਬਕ ਇਥੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਹਦਾਇਤ ਵੀ ਕੀਤੀ ਗਈ ਹੈ, ਇਸਦੇ ਨਾਲ ਹੀ ਲੋਕਾਂ ਨੂੰ ਕੱਚ ਦੀਆਂ ਖਿੜਕੀਆਂ ਤੋਂ ਦੂਰ ਰਹਿਣ, ਕੱਚੇ ਘਰਾਂ ਤੋਂ ਦੂਰ ਰਹਿਣ ਦੀ ਵੀ ਹਦਾਇਤ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ

Tags :